ਦਿੱਲੀ: ਅਰਵਿੰਦ ਕੇਜਰੀਵਾਲ ਨੂੰ ਈ.ਡੀ. ਵੱਲੋਂ ਸੰਮਨ ਜਾਰੀ ਕੀਤੇ ਗਏ ਹਨ। ਦਿੱਲੀ ਸ਼ਰਾਬ ਘੁਟਾਲੇ ਦਾ ਛੱਕ ਹੁਣ ਦਿੱਲੀ ਦੇ ਮੁੱਖ ਮੰਤਰੀ ਤੱਕ ਪਹੁੰਚ ਗਿਆ ਹੈ।
ਈ.ਡੀ. ਵੱਲੋਂ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ 2 ਨਵੰਬਰ 2023 ਨੂੰ ਬੁਲਾਇਆ ਗਿਆ ਹੈ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਸੋਦੀਆਂ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵੱਲੋਂ ਰੱਦ ਕਰ ਦਿੱਤੀ ਗਈ ਹੈ।
ਦਿੱਲੀ ਦੀ ਸਿੱਖਿਆ ਮੰਤਰੀ ਆਤਿਸ਼ੀ ਮਾਰਲੇਨਾ ਨੇ ਕਿਹਾ ਹੈ ਕਿ 2 ਨਵੰਬਰ ਨੂੰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਭਾਜਪਾ ‘ਆਪ’ ਨੂੰ ਖ਼ਤਮ ਕਰਨਾ ਚਾਹੁੰਦੀ ਹੈ, ਜੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਇਹ ਉਹਨਾਂ ਦੀ ਭਾਜਪਾ ਵਿਰੁੱਧ ਲੜਾਈ ਕਾਰਨ ਹੋਵੇਗੀ।