ਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਪਹੁੰਚਣਗੇ। ਇੱਥੇ ਦੋਵੇਂ ਬਾਅਦ ਦੁਪਹਿਰ 3.50 ਵਜੇ 150 ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨਗੇ। ਇਸ ਸਬੰਧੀ ਸ਼ਹਿਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ‘ਆਪ’ ਸੁਪਰੀਮੋ ਕੇਜਰੀਵਾਲ ਅੱਜ ਤੋਂ ਪੰਜਾਬ ਦੇ ਦੋ ਦਿਨਾਂ ਦੌਰੇ ‘ਤੇ ਹਨ।
ਮਾਹਿਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇਸ ਫੇਰੀ ਨੂੰ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਨਾਲ ਜੋੜਿਆ ਜਾ ਰਿਹਾ ਹੈ। ਉਦਘਾਟਨ ਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਪੰਜਾਬ ਦੇ ਲੋਕ ਸਭਾ ਉਮੀਦਵਾਰਾਂ ਬਾਰੇ ਵੀ ਚਰਚਾ ਕਰਨਗੇ।
ਜਿਸ ਤੋਂ ਬਾਅਦ ਕੇਜਰੀਵਾਲ ਵੱਡੇ ਬਦਲਾਅ ਕਰ ਸਕਦੇ ਹਨ। ਕੇਜਰੀਵਾਲ ਦੀ ਇਸ ਰੈਲੀ ਨੂੰ ਲੈ ਕੇ ਜ਼ਿਲ੍ਹੇ ਵਿੱਚ ਵੱਡਾ ਸਮਾਗਮ ਕੀਤਾ ਗਿਆ ਹੈ। ਤਾਂ ਜੋ CM ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਮਿਲ ਕੇ ਵਿਰੋਧੀਆਂ ‘ਤੇ ਹਮਲਾ ਕਰ ਸਕਣ।http://PUBLICNEWSUPDATE.COM