ਮੋਹਾਲੀ ਰੇਲਵੇ ਸਟੇਸ਼ਨ ਨੇੜੇ ਰੇਲਵੇ ਟਰੈਕ ‘ਤੇ ਦੋ ਅਣਪਛਾਤੀਆਂ ਲਾਸ਼ਾਂ ਮਿਲੀਆਂ ਸਨ। ਲਾਸ਼ਾਂ ਨੂੰ ਰੇਲਵੇ ਟਰੈਕ ‘ਤੇ ਸੁੱਟ ਕੇ ਇਸ ਨੂੰ ਹਾਦਸਾ ਸਾਬਤ ਕਰਨ ਦੀ ਅਸਫਲ ਕੋਸ਼ਿਸ਼ ਕੀਤੀ ਗਈ ਸੀ।
7 ਜਨਵਰੀ ਨੂੰ ਮੋਹਾਲੀ ਰੇਲਵੇ ਸਟੇਸ਼ਨ ਨੇੜੇ ਰੇਲਵੇ ਟਰੈਕ ‘ਤੇ ਦੋ ਅਣਪਛਾਤੀਆਂ ਲਾਸ਼ਾਂ ਮਿਲੀਆਂ ਸਨ। ਸਰਹਿੰਦ ਰੇਲਵੇ ਪੁਲਿਸ ਨੇ ਇਸ ਅੰਨ੍ਹੇ ਕਤਲ ਦੀ ਗੁੱਥੀ ਸੁਲਝਾ ਲਈ ਹੈ। ਦੋਸਤ ਹੀ ਕਾਤਲ ਨਿਕਲੇ। ਜਿਹਨਾਂ ਨੇ ਪੁਰਾਣੀ ਰੰਜਿਸ਼ ਨੂੰ ਲੈ ਕੇ ਆਪਣੇ ਦੋ ਦੋਸਤਾਂ ਦਾ ਕਤਲ ਕਰਨ ਤੋਂ ਬਾਅਦ ਉਨ੍ਹਾਂ ਦੀਆਂ ਲਾਸ਼ਾਂ ਨੂੰ ਰੇਲਵੇ ਟਰੈਕ ‘ਤੇ ਸੁੱਟ ਕੇ ਇਸ ਨੂੰ ਹਾਦਸਾ ਸਾਬਤ ਕਰਨ ਦੀ ਅਸਫਲ ਕੋਸ਼ਿਸ਼ ਕੀਤੀ।
5 ਮੁਲਜ਼ਮਾਂ ਨੇ ਮਿਲ ਕੇ ਵਾਰਦਾਤ ਕੀਤੀ
ਜੀਆਰਪੀ ਸਰਹਿੰਦ ਦੇ ਇੰਚਾਰਜ ਰਤਨ ਲਾਲ ਨੇ ਦੱਸਿਆ ਕਿ 7 ਜਨਵਰੀ ਨੂੰ ਉਨ੍ਹਾਂ ਦੀ ਹੱਦ ਮੋਹਾਲੀ ਦੇ ਰੇਲਵੇ ਸਟੇਸ਼ਨ ਨੇੜੇ ਦੋ ਲਾਸ਼ਾਂ ਮਿਲੀਆਂ ਸਨ। ਸ਼ੁਰੂਆਤੀ ਜਾਂਚ ਵਿੱਚ ਹੀ ਕਤਲ ਦਾ ਮਾਮਲਾ ਸਾਹਮਣੇ ਆਇਆ। ਜਿਸ ਕਾਰਨ 8 ਜਨਵਰੀ ਨੂੰ ਥਾਣਾ ਸਰਹਿੰਦ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਮ੍ਰਿਤਕਾਂ ਦੀ ਪਛਾਣ ਮਨੀਸ਼ ਅਤੇ ਰਾਜ ਕਮਲ ਵਜੋਂ ਹੋਈ। ਦੋਵੇਂ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸਨ ਅਤੇ ਮੋਹਾਲੀ ਦੇ ਪਿੰਡ ਜਗਤਪੁਰਾ ਵਿਖੇ ਰਹਿੰਦੇ ਸਨ।
ਇਹ ਨਿਕਲੇ ਕਾਤਲ
ਜੀਆਰਪੀ ਇੰਚਾਰਜ ਰਤਨ ਲਾਲ ਨੇ ਦੱਸਿਆ ਕਿ ਇਸ ਕਤਲ ਕੇਸ ਵਿੱਚ ਸੁਖਦੇਵ ਸਿੰਘ ਰਾਹੁਲ, ਅਮੀਰ ਉਰਫ਼ ਕਾਕੂ, ਅਕਸ਼ੈ, ਸਾਹਿਲ ਸਮੇਤ ਇੱਕ ਨਾਬਾਲਗ ਸ਼ਾਮਲ ਹੈ। ਇਨ੍ਹਾਂ ਵਿੱਚੋਂ ਸੁਖਦੇਵ ਸਿੰਘ ਰਾਹੁਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਅਮੀਰ ਕਾਕੂ ਨੂੰ ਸੋਹਾਣਾ ਪੁਲੀਸ ਨੇ 12 ਜਨਵਰੀ ਨੂੰ ਅਸਲਾ ਐਕਟ ਤਹਿਤ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ। ਜਿਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ। ਅਕਸ਼ੈ ਅਤੇ ਸਾਹਿਲ ਫਰਾਰ ਹਨ। ਨਾਬਾਲਗ ਦੋਸ਼ੀ ਨੂੰ ਜੁਵੇਨਾਈਲ ਭੇਜ ਦਿੱਤਾ ਗਿਆ ਹੈ।
ਪੁਰਾਣੀ ਰੰਜਿਸ਼ ਦੇ ਚੱਲਦਿਆਂ ਕਤਲ
ਜਾਂਚ ਅਧਿਕਾਰੀ ਰਤਨ ਲਾਲ ਅਨੁਸਾਰ ਮੁਲਜ਼ਮਾਂ ਦੀ ਕੁਝ ਸਮਾਂ ਪਹਿਲਾਂ ਮਨੀਸ਼ ਅਤੇ ਰਾਜ ਕਮਲ ਨਾਲ ਕਿਸੇ ਗੱਲ ਨੂੰ ਲੈ ਕੇ ਲੜਾਈ ਹੋਈ ਸੀ। ਉਹ ਇਸ ਮੁੱਦੇ ਨੂੰ ਲੈ ਕੇ ਰੰਜਿਸ਼ ਰੱਖਦੇ ਸਨ। ਉਨ੍ਹਾਂ ਨੇ ਸਾਜ਼ਿਸ਼ ਰਚੀ। 7 ਜਨਵਰੀ ਨੂੰ ਸਾਰਿਆਂ ਨੇ ਇਕੱਠੇ ਹੋ ਕੇ ਸ਼ਰਾਬ ਪੀ ਕੇ ਮਨੀਸ਼ ਅਤੇ ਰਾਜ ਕਮਲ ਦਾ ਕਤਲ ਕਰ ਦਿੱਤਾ। ਕਤਲ ਤੋਂ ਬਾਅਦ ਸੁਖਦੇਵ ਦੀ ਗੱਡੀ ਚ ਲਾਸ਼ਾਂ ਨੂੰ ਲਿਆ ਕੇ ਰੇਲਵੇ ਟਰੈਕ ‘ਤੇ ਸੁੱਟ ਦਿੱਤਾ।http://PUBLICNEWSUPDATE.COM