ਪਿੰਡ ਚੰਦੜ੍ਹ ਵਿਖੇ ਪੰਥ ਖਾਲਸਾ ਸੇਵਾ ਸੁਸਾਇਟੀ (ਰਜਿ:) ਮੁੱਦਕੀ ਵਲੋਂ ਚੱਲ ਰਹੇ ਪੰਥ ਖਾਲਸਾ ਨਸ਼ਾ ਮੁਕਤੀ ਕੇਂਦਰ ਦੇ ਛੇ ਸਾਲ ਸਫਲਤਾ ਪੂਰਵਕ ਪੂਰੇ ਹੋ ਜਾਣ ‘ਤੇ ਪ੍ਰਬੰਧਕਾਂ ਵਲੋਂ ਅਕਾਲ ਪੁਰਖ ਦੇ ਸ਼ੁਕਰਾਨੇ ਵਜੋਂ ਸਤਵੇਂ ਸਾਲਾਨਾ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਗੁਰਮਤਿ ਸਮਾਗਮ ਵਿਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ,ਮਲਕੀਤ ਸਿੰਘ ਥਿੰਦ ਜ਼ਿਲ੍ਹਾ ਪ੍ਰਧਾਨ ਆਪ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਗੁਰਮਤਿ ਸਮਾਗਮ ਵਿਚ ਪ੍ਰਸਿੱਧ ਪ੍ਰਚਾਰਕ ਭਾਈ ਪੰਥ ਪ੍ਰੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।
ਇਸ ਮੌਕੇ ਕੇਂਦਰ ਸੰਚਾਲਕ ਸ. ਗੁਰਨਾਮ ਸਿੰਘ ਚੰਦੜ੍ਹ, ਭਾਈ ਸਤਨਾਮ ਸਿੰਘ ਚੰਦੜ, ਭਾਈ ਪ੍ਰਗਟ ਸਿੰਘ ਅਤੇ ਬਾਪੂ ਜਗਤੇਜ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੌਕੇ ਆਯੋਜਿਤ ਗੁਰਮਤਿ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਖੁੱਲ੍ਹੇ ਪੰਡਾਲ ‘ਚ ਗੁਰਮਤਿ ਸਮਾਗਮ ਸਜਾਇਆ ਗਿਆ। ਉਨ੍ਹਾਂ ਦੱਸਿਆ ਕਿ ਪੰਥ ਖਾਲਸਾ ਸੇਵਾ ਸੁਸਾਇਟੀ ਪਿਛਲੇ ਛੇ ਸਾਲਾਂ ਤੋਂ ਸਮਾਜ ਦੀ ਸੇਵਾ ਵਿਚ ਲੱਗੀ ਹੋਈ ਹੈ ਅਤੇ ਸੁਸਾਇਟੀ ਵਲੋਂ ਚਲਾਏ ਜਾ ਰਹੇ ਪੰਥ ਖਾਲਸਾ ਨਸ਼ਾ ਮੁਕਤੀ ਕੇਂਦਰ ‘ਚੋਂ ਸੈਂਕੜੇ ਨੌਜਵਾਨ ਆਪਣਾ ਇਲਾਜ ਕਰਵਾ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸਨਮਾਨ ਨਾਲ ਜੀਵਨ ਬਤੀਤ ਕਰ ਰਹੇ ਹਨ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਸੂਰਜ, ਜ਼ਿਲ੍ਹਾ ਪਲਾਨਿੰਗ ਕਮੇਟੀ ਦੇ ਚੇਅਰਮੈਨ ਸ. ਚੰਦ ਸਿੰਘ ਗਿੱਲ, ਮਨਪ੍ਰੀਤ ਸਿੰਘ ਪੀ ਆਰ ਓ ਟੂ ਸਪੀਕਰ,ਡੀ.ਐੱਸ.ਪੀ. ਸੰਦੀਪ ਸਿੰਘ, ਅਮਨਦੀਪ ਸਿੰਘ ਪੀ ਏ ਟੂ ਸਪੀਕਰ,ਸੁਖਵੰਤ ਸਿੰਘ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ, ਬੱਬੂ ਸੇਖੋਂ, ਲਖਵੀਰ ਸਿੰਘ, ਨਿਰਵੈਰ ਸਿੰਘ ਸਿੰਧੀ, ਸੰਦੀਪ ਕੰਮੇਆਣਾ, ਭੁਪਿੰਦਰ ਕੌਰ, ਗੁਰਪ੍ਰੀਤ ਸਿੰਘ, ਬੂਟਾ ਰਾਮ, ਗੁਰਨਾਮ ਸਿੰਘ, ਰਾਜਵੰਤ ਸਿੰਘ ਸੋਢੀ, ਬਲਵਿੰਦਰ ਸਿੰਘ ਤੋਂ ਇਲਾਵਾ ਇਲਾਕੇ ਭਰ ਦੇ ਪਤਵੰਤੇ ਅਤੇ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।