ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 10ਵੀਂ ਜਮਾਤ ਦੀ ਬੋਰਡ ਪ੍ਰੀਖਿਆਵਾਂ ਦਾ ਨਤੀਜਾ ਐਲਾਨ ਦਿੱਤਾ ਹੈ। ਜਿਹੜੇ ਵਿਦਿਆਰਥੀ ਇਸ ਪ੍ਰੀਖਿਆ ਲਈ ਬੈਠੇ ਸਨ, ਉਹ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ।
ਵਿਦਿਆਰਥੀ ਇਸ ਲਿੰਕ https://pseb.ac.in/ ਰਾਹੀਂ ਆਪਣਾ ਨਤੀਜਾ ਸਿੱਧਾ ਚੈੱਕ ਕਰ ਸਕਦੇ ਹਨ। ਤੁਸੀਂ ਹੇਠਾਂ ਦਿੱਤੇ ਇਹਨਾਂ ਕਦਮਾਂ ਰਾਹੀਂ ਵੀ ਨਤੀਜਾ ਦੇਖ ਸਕਦੇ ਹੋ।TOP 2 are from same school
TOP 3 ‘ਤੇ ਕੁੜੀਆਂ ਨੇ ਮਾਰੀ ਬਾਜ਼ੀ
- ਲੁਧਿਆਣਾ ਦੀ ਅਦਿਤੀ
- ਲੁਧਿਆਣਾ ਦੀ ਅਲੀਸ਼ਾ ਸ਼ਰਮਾ
- ਅੰਮ੍ਰਿਤਸਰ ਦੀ ਕਰਮਨਪ੍ਰੀਤ ਕੌਰ
PSEB 10th Result 2024 ਦੀ ਜਾਂਚ ਕਿਵੇਂ ਕਰੀਏ
- PSEB ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾਓ।
- ਹੋਮ ਪੇਜ ‘ਤੇ ਉਪਲਬਧ PSEB 10th Result 2024 ਲਿੰਕ ‘ਤੇ ਕਲਿੱਕ ਕਰੋ।
- ਇੱਕ ਨਵਾਂ ਪੇਜ ਖੁੱਲ ਜਾਵੇਗਾ।
- ਲੋੜੀਂਦੇ ਵੇਰਵੇ ਦਰਜ ਕਰੋ ਅਤੇ ਸਬਮਿਟ ਬਟਨ ‘ਤੇ ਕਲਿੱਕ ਕਰੋ।
- ਇਸ ਤੋਂ ਬਾਅਦ ਤੁਹਾਡਾ PSEB 10th Result 2024 ਸਕ੍ਰੀਨ ‘ਤੇ ਦਿਖਾਈ ਦੇਵੇਗਾ।
- ਨਤੀਜਾ ਚੈੱਕ ਕਰੋ ਅਤੇ ਪੰਨਾ ਡਾਊਨਲੋਡ ਕਰੋ।
- ਭਵਿੱਖ ਦੇ ਸੰਦਰਭ ਲਈ ਇਸਦੀ ਹਾਰਡ ਕਾਪੀ ਆਪਣੇ ਕੋਲ ਰੱਖੋ।
ਇੰਝ ਕਰ ਸਕਦੇ ਹੋ SMS ਦੁਆਰਾ ਨਤੀਜਿਆਂ ਦੀ ਜਾਂਚ
PSEB ਦੇ ਵਿਦਿਆਰਥੀ ਹੇਠਾਂ ਦਿੱਤੇ ਕਦਮਾਂ ਦੀ ਵਰਤੋਂ ਕਰਕੇ ਆਪਣੇ 10ਵੀਂ ਜਮਾਤ ਦੇ ਨਤੀਜੇ SMS ਰਾਹੀਂ ਦੇਖ ਸਕਦੇ ਹਨ:
- ਆਪਣੀ ਮੈਸੇਜਿੰਗ ਐਪ ਖੋਲ੍ਹੋ।
- ਆਪਣੇ ਰੋਲ ਨੰਬਰ ਤੋਂ ਬਾਅਦ “PB10” ਟਾਈਪ ਕਰੋ।
- 56767650 ‘ਤੇ ਸੁਨੇਹਾ ਭੇਜੋ।
- ਆਪਣੇ ਨਤੀਜੇ ਦੀ ਡਿਲਿਵਰੀ ਦੀ ਉਡੀਕ ਕਰੋ, ਜੋ ਜਲਦੀ ਹੀ ਭੇਜਿਆ ਜਾਵੇਗਾ
ਇਸ ਸਾਲ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 13 ਫਰਵਰੀ ਤੋਂ ਸ਼ੁਰੂ ਹੋ ਕੇ 5 ਮਾਰਚ ਨੂੰ ਸਮਾਪਤ ਹੋਈਆਂ। ਇਹ ਪ੍ਰੀਖਿਆ ਸੂਬੇ ਭਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ‘ਤੇ ਕਰਵਾਈ ਗਈ। ਪੰਜਾਬ ਬੋਰਡ 10ਵੀਂ ਜਮਾਤ ਦੀ ਪ੍ਰੀਖਿਆ ਸਾਰੇ ਦਿਨ ਸਵੇਰੇ 11 ਵਜੇ ਤੋਂ ਦੁਪਹਿਰ 2.15 ਵਜੇ ਤੱਕ ਇੱਕੋ ਸ਼ਿਫਟ ਵਿੱਚ ਲਈ ਗਈ। ਇਸ ਪ੍ਰੀਖਿਆ ਵਿੱਚ ਕੁੱਲ 3 ਲੱਖ ਦੇ ਕਰੀਬ ਵਿਦਿਆਰਥੀ ਬੈਠੇ ਸਨ।http://PUBL