ਬਸਪਾ ਨੇ ਸੁਰਿੰਦਰ ਕੰਬੋਜ ਨੂੰ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਸੁਰਿੰਦਰ ਕੰਬੋਜ਼ ਆਪ ਦੇ ਮੌਜੂਦਾ ਵਿਧਾਇਕ ਜਗਦੀਪ ਗੋਲਡੀ ਕੰਬੋਜ਼ ਦੇ ਪਿਤਾ ਹਨ ਤੇ ਉਹ ਕੁਝ ਦਿਨਾਂ ਪਹਿਲਾਂ ਹੀ ਬਸਪਾ ਵਿਚ ਸ਼ਾਮਲ ਹੋਏ ਹਨ।
ਬਹੁਜਨ ਸਮਾਜ ਪਾਰਟੀ ਪੰਜਾਬ ਵੱਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਫਿਰੋਜ਼ਪੁਰ ਤੋਂ ਉਮੀਦਵਾਰ ਸੁਰਿੰਦਰ ਕੰਬੋਜ ਹੋਣਗੇ।BSP’s current MLA
ਕੇਂਦਰੀ ਕੋਆਰਡੀਨੇਟਰ ਸ਼੍ਰੀ ਬੈਣੀਵਾਲ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਉਮੀਦਵਾਰ ਘੋਸ਼ਿਤ ਕਰ ਦਿੱਤੇ ਜਾਣਗੇ, ਸਾਰੇ ਉਮੀਦਵਾਰਾਂ ਦੇ ਪੈਨਲ ਤੇ ਅੰਤਿਮ ਫੈਸਲਾ ਭੈਣ ਕੁਮਾਰੀ ਮਾਇਆਵਤੀ ਵੱਲੋਂ ਲਿਆ ਜਾ ਰਿਹਾ ਹੈ।
ਬਸਪਾ ਸੂਬਾ ਪ੍ਰਧਾਨ ਸ਼ ਜਸਵੀਰ ਸਿੰਘ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਕਿਹਾ ਰਾਜਨੀਤੀਕ ਪਿਛੋਕੜ ਨਾਲ ਸਬੰਧਤ ਸ਼੍ਰੀ ਸੁਰਿੰਦਰ ਕੰਬੋਜ਼ ਖੁਦ ਸਮਾਜਿਕ ਤੇ ਰਾਜਨੀਤਿਕ ਖੇਤਰ ਨਾਲ ਜੁੜੇ ਹੋਏ ਹਨ। ਸ਼੍ਰੀ ਕੰਬੋਜ਼ ਦਾ ਬੇਟਾ ਜਗਦੀਪ ਗੋਲਡੀ ਕੰਬੋਜ਼ ਜਲਾਲਾਬਾਦ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦਾ ਮੌਜੂਦਾ ਵਿਧਾਇਕ ਹੈ।BSP’s current MLAhttp://PUBLICNEWSUPDATE.COM