ਦੱਸਿਆ ਜਾ ਰਿਹਾ ਹੈ ਕਿ ਮਾਮਲਾ ਪ੍ਰੇਮ ਵਿਆਹ ਨਾਲ ਜੁੜਿਆ ਹੋਇਆ ਹੈ। ਮ੍ਰਿਤਕਾ ਦੇ ਲੜਕੇ ਨੇ ਕੁਝ ਸਮਾਂ ਪਹਿਲਾਂ ਇਲਾਕੇ ਦੀ ਇਕ ਲੜਕੀ ਨਾਲ ਪ੍ਰੇਮ ਵਿਆਹ ਕਰਵਾਇਆ ਸੀ ਅਤੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਲੜਕੀ ਦੇ ਰਿਸ਼ਤੇਦਾਰਾਂ ਨੇ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਮੁਕਤਸਰ ਦੇ ਗੋਨਿਆਣਾ ਰੋਡ ‘ਤੇ ਕੁਝ ਹਮਲਾਵਰਾਂ ਨੇ ਔਰਤ ਦੇ ਘਰ ‘ਚ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਪਰਮਜੀਤ ਕੌਰ ਉਰਫ ਪੂਜਾ ਵਾਸੀ ਗੋਨਿਆਣਾ ਰੋਡ ਵਜੋਂ ਹੋਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮਾਮਲਾ ਪ੍ਰੇਮ ਵਿਆਹ ਨਾਲ ਜੁੜਿਆ ਹੋਇਆ ਹੈ। ਮ੍ਰਿਤਕਾ ਦੇ ਲੜਕੇ ਨੇ ਕੁਝ ਸਮਾਂ ਪਹਿਲਾਂ ਇਲਾਕੇ ਦੀ ਇਕ ਲੜਕੀ ਨਾਲ ਪ੍ਰੇਮ ਵਿਆਹ ਕਰਵਾਇਆ ਸੀ ਅਤੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਲੜਕੀ ਦੇ ਰਿਸ਼ਤੇਦਾਰਾਂ ਨੇ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਔਰਤ ਨੂੰ ਮਿਲ ਰਹੀਆਂ ਸੀ ਜਾਨੋਂ ਮਾਰਨ ਦੀਆਂ ਧਮਕੀਆਂ
ਮ੍ਰਿਤਕਾ ਦੇ ਭਰਾ ਹਰਭਜਨ ਨੇ ਦੱਸਿਆ ਕਿ ਕੁਝ ਹਮਲਾਵਰਾਂ ਨੇ ਉਸ ਦੀ ਭੈਣ ਦੇ ਘਰ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ‘ਚ ਭੈਣ ਪੂਜਾ ਗੰਭੀਰ ਜ਼ਖਮੀ ਹੋ ਗਈ ਅਤੇ ਉਸ ਨੂੰ ਸਿਵਲ ਹਸਪਤਾਲ ਮੁਕਤਸਰ ਵਿਖੇ ਦਾਖਲ ਕਰਵਾਇਆ ਗਿਆ। ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਉਸ ਦੀ ਭੈਣ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਭੈਣ ਵੱਲੋਂ ਕਈ ਵਾਰ ਬੱਸ ਸਟੈਂਡ ਪੁਲਿਸ ਚੌਕੀ ਅਤੇ ਐਸਐਸਪੀ ਦਫ਼ਤਰ ਵਿੱਚ ਆਪਣੀ ਜਾਨ ਨੂੰ ਖ਼ਤਰਾ ਹੋਣ ਦੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਅਖੀਰ ਉਸਦੀ ਭੈਣ ਦਾ ਕਤਲ ਹੋ ਜਾਂਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਮ੍ਰਿਤਕ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ।
ਕੁਝ ਦਿਨ ਪਹਿਲਾਂ ਬੇਟੇ ਨੇ ਕਰਵਾਇਆ ਸੀ ਇਲਾਕੇ ਦੀ ਕੁੜੀ ਨਾਲ ਪ੍ਰੇਮ ਵਿਆਹ
ਮ੍ਰਿਤਕ ਦੇ ਲੜਕੇ ਅਨੁਸਾਰ ਉਸ ਨੇ ਕੁਝ ਦਿਨ ਪਹਿਲਾਂ ਇਲਾਕੇ ਦੀ ਹੀ ਇੱਕ ਲੜਕੀ ਨਾਲ ਪ੍ਰੇਮ ਵਿਆਹ ਕਰਵਾਇਆ ਸੀ ਅਤੇ ਉਸ ਨੇ ਇਹ ਵਿਆਹ ਅਦਾਲਤ ਵਿੱਚ ਦਰਜ ਵੀ ਕਰਵਾ ਦਿੱਤਾ ਹੈ। ਇਸ ਸਬੰਧੀ ਸਬੰਧਤ ਥਾਣਿਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ। ਬੀਤੀ ਸ਼ਾਮ ਜਦੋਂ ਉਸ ਦੀ ਮਾਤਾ ਘਰ ਦੇ ਬਾਹਰ ਬੈਠੀ ਹੋਈ ਸੀ ਤਾਂ ਉਸ ਦੀ ਪਤਨੀ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ‘ਚ ਉਸ ਦੀ ਮਾਂ ਦੀ ਮੌਤ ਹੋ ਗਈ ਹੈ। ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਮ੍ਰਿਤਕ ਦੀ ਬੇਟੀ ਦਾ ਵੀ ਅਗਲੇ ਹਫਤੇ ਵਿਆਹ ਹੋਣਾ ਦੱਸਿਆ ਜਾ ਰਿਹਾ ਹੈ। ਦੂਜੇ ਪਾਸੇ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਦਰ ਦੇ ਇੰਚਾਰਜ ਵਰੁਣ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮਾਮਲੇ ਦੀ ਜਾਂਚ ਜਾਰੀ ਹੈ।http://PUBLICNEWSUPDATE.COM