ਪਾਕਿਸਤਾਨ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਉਹ ਟੀ-20 ਵਿਸ਼ਵ ਕੱਪ 2026 ਵਿੱਚ ਹਿੱਸਾ ਲਵੇਗਾ ਪਰ ਭਾਰਤ ਖ਼ਿਲਾਫ਼ ਮੈਚ ਦਾ ਬਾਈਕਾਟ ਕਰੇਗਾ। ਪਾਕਿਸਤਾਨ ਦਾ ਸਾਹਮਣਾ 15 ਫਰਵਰੀ ਨੂੰ ਕੋਲੰਬੋ ਵਿੱਚ ਇੱਕ ਗਰੁੱਪ ਪੜਾਅ ਦੇ ਮੈਚ ਵਿੱਚ ਭਾਰਤ ਨਾਲ ਹੋਣਾ ਸੀ। ਇਸ ਫੈਸਲੇ ਦਾ ਐਲਾਨ ਪਾਕਿਸਤਾਨ ਸਰਕਾਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਕੀਤਾ। ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈਸੀਸੀ) ਵੱਲੋਂ ਬੰਗਲਾਦੇਸ਼ ਨੂੰ ਟੂਰਨਾਮੈਂਟ ਤੋਂ ਹਟਾਉਣ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਇਹ ਫੈਸਲਾ ਲਿਆ। ਬੰਗਲਾਦੇਸ਼ ਨੇ ਆਈਸੀਸੀ ਨੂੰ ‘ਸੁਰੱਖਿਆ ਚਿੰਤਾਵਾਂ’ ਦਾ ਹਵਾਲਾ ਦਿੰਦੇ ਹੋਏ ਆਪਣੇ ਮੈਚ ਭਾਰਤ ਤੋਂ ਤਬਦੀਲ ਕਰਨ ਦੀ ਬੇਨਤੀ ਕੀਤੀ ਪਰ ਉਨ੍ਹਾਂ ਦੀ ਬੇਨਤੀ ਨੂੰ ਠੁਕਰਾ ਦਿੱਤਾ ਗਿਆ।
ਪਾਕਿਸਤਾਨ ਦੇ ਇਸਲਾਮੀ ਗਣਰਾਜ ਦੀ ਸਰਕਾਰ ਪਾਕਿਸਤਾਨ ਕ੍ਰਿਕਟ ਟੀਮ ਨੂੰ ਆਈਸੀਸੀ ਵਿਸ਼ਵ ਟੀ-20 2026 ਵਿੱਚ ਹਿੱਸਾ ਲੈਣ ਲਈ ਮਨਜ਼ੂਰੀ ਦਿੰਦੀ ਹੈ, ਹਾਲਾਂਕਿ, ਪਾਕਿਸਤਾਨ ਕ੍ਰਿਕਟ ਟੀਮ 15 ਫਰਵਰੀ 2026 ਨੂੰ ਭਾਰਤ ਵਿਰੁੱਧ ਹੋਣ ਵਾਲੇ ਮੈਚ ਵਿੱਚ ਮੈਦਾਨ ਵਿੱਚ ਨਹੀਂ ਉਤਰੇਗੀ,” ਸਰਕਾਰ ਨੇ X (ਪਹਿਲਾਂ ਟਵਿੱਟਰ) ‘ਤੇ ਪੋਸਟ ਕੀਤਾ।