Sidhu Moosewala Murder Case: ਮਾਮਲੇ ਦੀ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਸਾਰੇ ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ। ਇਸ ਦੇ ਨਾਲ ਹੀ ਲਾਰੈਂਸ ਬਿਸ਼ਨੋਈ ਡਰੱਗਜ਼ ਦੇ ਮਾਮਲੇ ‘ਚ ਗੁਜਰਾਤ ਦੀ ਜੇਲ ‘ਚ ਬੰਦ ਹੈ। ਹਾਲਾਂਕਿ ਜੱਜ ਪਿਛਲੀ ਤਰੀਕ ‘ਤੇ ਛੁੱਟੀ ‘ਤੇ ਹੋਣ ਕਾਰਨ ਸੁਣਵਾਈ ਟਾਲ ਦਿੱਤੀ ਗਈ।
Sidhu Moosewala Murder Case: ਮਹਿਰੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਅੱਜ ਮਾਨਸਾ ਦੀ ਅਦਾਲਤ ਵਿੱਚ ਸੁਣਵਾਈ ਹੋਈ। ਕਤਲ ਦੇ 4 ਮੁੱਖ ਮੁਲਜ਼ਮਾਂ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਚਰਨਜੀਤ ਸਿੰਘ ਚੇਤਨ ਅਤੇ ਜਗਤਾਰ ਸਿੰਘ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਹੋਈ। ਪਟੀਸ਼ਨ ‘ਚ ਦੋਸ਼ੀਆਂ ਨੇ ਖੁਦ ਨੂੰ ਬੇਕਸੂਰ ਦੱਸਿਆ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਮਾਨਸਾ ਅਦਾਲਤ ਪੁੱਜੇ। ਅਦਾਲਤ ਨੇ ਸੁਣਵਾਈ 27 ਮਾਰਚ ਤੱਕ ਮੁਲਤਵੀ ਕਰਦਿਆਂ ਸਰਕਾਰ ਨੂੰ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਹੈ।
ਇਸ ਮਾਮਲੇ ਦੀ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਸਾਰੇ ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ। ਇਸ ਦੇ ਨਾਲ ਹੀ ਲਾਰੈਂਸ ਬਿਸ਼ਨੋਈ ਡਰੱਗਜ਼ ਦੇ ਮਾਮਲੇ ‘ਚ ਗੁਜਰਾਤ ਦੀ ਜੇਲ ‘ਚ ਬੰਦ ਹੈ। ਹਾਲਾਂਕਿ ਜੱਜ ਪਿਛਲੀ ਤਰੀਕ ‘ਤੇ ਛੁੱਟੀ ‘ਤੇ ਹੋਣ ਕਾਰਨ ਸੁਣਵਾਈ ਟਾਲ ਦਿੱਤੀ ਗਈ। ਇਸ ਦੇ ਨਾਲ ਹੀ ਜੇਕਰ ਪੁਲਿਸ ਅਧਿਕਾਰੀਆਂ ਦੀ ਮੰਨੀਏ ਤਾਂ ਮਾਮਲਾ ਕਾਫੀ ਮਜ਼ਬੂਤ ਹੈ। ਪੁਲਿਸ ਤੱਥਾਂ ਸਮੇਤ ਆਪਣਾ ਪੱਖ ਪੇਸ਼ ਕਰੇਗੀ।
ਕੀ ਹੈ ਮਾਮਲਾ?
29 ਮਈ 2022 ਦੀ ਸ਼ਾਮ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਮੂਸੇਵਾਲਾ ਨੂੰ 6 ਸ਼ੂਟਰਾਂ ਨੇ ਗੋਲੀ ਮਾਰ ਦਿੱਤੀ ਸੀ। ਮੂਸੇਵਾਲਾ ਉਦੋਂ 28 ਸਾਲ ਦੇ ਸਨ। ਇਸ ਕਤਲ ਦੀ ਜ਼ਿੰਮੇਵਾਰੀ ਬਦਨਾਮ ਗੈਂਗਸਟਰ ਲਾਰੈਂਸ ਗੈਂਗ ਨੇ ਲਈ ਹੈ। ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਸਾਰੀ ਸਾਜ਼ਿਸ਼ ਨੂੰ ਅੰਜਾਮ ਦਿੱਤਾ। ਜਿਸ ‘ਚ ਲਾਰੇਂਸ ਦੇ ਭਰਾ ਅਨਮੋਲ ਅਤੇ ਭਤੀਜੇ ਸਚਿਨ ਥਾਪਨ ਵੀ ਸ਼ਾਮਲ ਸਨ। ਲਾਰੈਂਸ ਨੇ ਆਪਣੇ ਵਿਵਾਦਤ ਇੰਟਰਵਿਊ ਵਿੱਚ ਮੂਸੇਵਾਲਾ ਦੇ ਕਤਲ ਦਾ ਵੀ ਜ਼ਿਕਰ ਕੀਤਾ ਸੀ। ਇਸ ਦੇ ਬਾਵਜੂਦ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਚਰਨਜੀਤ ਸਿੰਘ ਚੇਤਨ ਅਤੇ ਜਗਤਾਰ ਸਿੰਘ ਵੱਲੋਂ ਅਦਾਲਤ ਵਿੱਚ ਅਰਜ਼ੀਆਂ ਦਾਇਰ ਕੀਤੀਆਂ ਗਈਆਂ ਸਨ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਮੂਸੇਵਾਲਾ ਦੇ ਕਤਲ ਵਿੱਚ ਉਨ੍ਹਾਂ ਦੀ ਕੋਈ ਸ਼ਮੂਲੀਅਤ ਨਹੀਂ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 35 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ‘ਚੋਂ 4 ਦੀ ਮੌਤ ਹੋ ਚੁੱਕੀ ਹੈ।http://PUBLICNEWSUPDATE.COM
Muchas gracias. ?Como puedo iniciar sesion?