ਮਈ ਦਾ ਮਹੀਨਾ ਚੜ੍ਹ ਗਿਆ ਹੈ। ਮੌਸਮ ਵਿਭਾਗ ਨੇ ਮਈ ਮਹੀਨੇ ਵਿੱਚ ਸਖ਼ਤ ਗਰਮੀ ਪੈਣ ਦੀ ਭਵਿੱਖਬਾਣੀ ਕੀਤੀ ਹੈ। ਅਜਿਹੇ ‘ਚ ਬੱਚੇ ਸਕੂਲਾਂ ਵਿਚ ਛੁੱਟੀਆਂ ਦਾ ਇੰਤਜ਼ਾਰ ਕਰ ਰਹੇ ਹਨ। ਰਾਜਸਥਾਨ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਅਧਿਕਾਰਤ ਐਲਾਨ ਕਰ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਜੈਪੁਰ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ 17 ਮਈ ਤੋਂ ਸ਼ੁਰੂ ਹੋਣਗੀਆਂ। ਸਕੂਲਾਂ ਵਿੱਚ 17 ਮਈ ਤੋਂ 23 ਜੂਨ ਤੱਕ ਛੁੱਟੀ ਰਹੇਗੀ। ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀਆਂ ਰਹਿਣਗੀਆਂ। ਸਾਲਾਨਾ ਅਕਾਦਮਿਕ ਕੈਲੰਡਰ ਅਨੁਸਾਰ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਗਰਮੀਆਂ ਦੀਆਂ ਛੁੱਟੀਆਂ ਦੇ ਕੈਂਪ ਵੀ ਲਗਾਏ ਜਾਣਗੇ।
ਇਸ ਦੇ ਨਾਲ ਹੀ ਜੈਪੁਰ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਜਾਵੇਗੀ। ਸੂਬੇ ਦੇ 70 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਜਾਵੇਗੀ। ਪਰਿਵਾਰਕ ਮੈਂਬਰ ਖਾਲੀ ਸੀਟਾਂ ਲਈ ਅਪਲਾਈ ਕਰ ਸਕਣਗੇ। ਅਧਿਆਪਕਾਂ ਨੂੰ ਦਾਖਲੇ ਲਈ ਵੀ ਟੀਚੇ ਦਿੱਤੇ ਗਏ ਹਨ।
ਝਾਰਖੰਡ
ਝਾਰਖੰਡ ਵਿੱਚ ਵੱਧਦੇ ਤਾਪਮਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਕਿੰਡਰਗਾਰਟਨ ਤੋਂ ਅੱਠਵੀਂ ਤੱਕ ਦੇ ਬੱਚਿਆਂ ਦੀਆਂ ਕਲਾਸਾਂ ਸਵੇਰੇ 7 ਵਜੇ ਤੋਂ ਸਵੇਰੇ 11.30 ਵਜੇ ਤੱਕ ਚੱਲਣਗੀਆਂ। ਇਸ ਦੇ ਨਾਲ ਹੀ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀ ਦੁਪਹਿਰ 12 ਵਜੇ ਤੱਕ ਕਲਾਸਾਂ ਵਿੱਚ ਹਾਜ਼ਰ ਰਹਿਣਗੇ। ਮੌਸਮ ਵਿਭਾਗ ਨੇ ਝਾਰਖੰਡ ਦੇ 15 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਸੂਬੇ ਦੇ ਜ਼ਿਆਦਾਤਰ ਹਿੱਸਿਆਂ ‘ਚ ਤਾਪਮਾਨ 40 ਡਿਗਰੀ ਤੋਂ ਪਾਰ ਰਹਿਣ ਦੀ ਸੰਭਾਵਨਾ ਹੈ।
ਉੜੀਸਾ
ਉੜੀਸਾ ਵਿਚ ਹੀਟਵੇਵ ਦੀ ਚਿਤਾਵਨੀ ਦੇ ਮੱਦੇਨਜ਼ਰ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। 20 ਅਪ੍ਰੈਲ 2024 ਨੂੰ ਉੜੀਸਾ ਮੌਸਮ ਵਿਭਾਗ ਨੇ ਇੱਕ ਰਿਪੋਰਟ ਜਾਰੀ ਕੀਤੀ ਸੀ। ਉਨ੍ਹਾਂ ਮੁਤਾਬਕ ਉੜੀਸਾ ਦੇ ਕੁਝ ਜ਼ਿਲ੍ਹਿਆਂ ਵਿੱਚ ਤਾਪਮਾਨ 45.2 ਡਿਗਰੀ ਤੱਕ ਸੀ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਬਿਹਾਰ
ਬਿਹਾਰ ‘ਚ ਗਰਮੀ ਕਾਰਨ ਵਿਗੜਦੇ ਹਾਲਾਤ ਨੂੰ ਦੇਖਦੇ ਹੋਏ ਪਟਨਾ ‘ਚ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਘੱਟੋ-ਘੱਟ 11 ਥਾਵਾਂ ‘ਤੇ ਤਾਪਮਾਨ 42 ਡਿਗਰੀ ਤੋਂ ਵੱਧ ਦਰਜ ਕੀਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਅਗਲੇ ਕੁਝ ਦਿਨਾਂ ਤੱਕ ਸੂਬੇ ਵਿੱਚ ਇਹੀ ਤਾਪਮਾਨ ਬਣਿਆ ਰਹੇਗਾ। ਫਿਲਹਾਲ ਪਟਨਾ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ‘ਚ 10ਵੀਂ ਜਮਾਤ ਤੱਕ ਸਵੇਰੇ 6.30 ਵਜੇ ਤੋਂ 11.30 ਵਜੇ ਤੱਕ ਕਲਾਸਾਂ ਚੱਲਣਗੀਆਂ। 11ਵੀਂ ਅਤੇ 12ਵੀਂ ਜਮਾਤਾਂ ਦਾ ਸਮਾਂ ਨਹੀਂ ਬਦਲਿਆ ਗਿਆ ਹੈ।
ਪੱਛਮੀ ਬੰਗਾਲ
ਪੱਛਮੀ ਬੰਗਾਲ ਵਿਚ 22 ਅਪ੍ਰੈਲ 2024 ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋ ਗਈਆਂ ਹਨ। ਇਹ ਹੁਕਮ ਪੱਛਮੀ ਬੰਗਾਲ ਦੇ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਲਾਗੂ ਕਰ ਦਿੱਤਾ ਗਿਆ ਹੈ। ਪਰ ਇਹ ਹੁਕਮ ਦਾਰਜੀਲਿੰਗ ਅਤੇ ਕਲੀਮਪੋਂਗ ਜ਼ਿਲ੍ਹਿਆਂ ਵਿੱਚ ਲਾਗੂ ਨਹੀਂ ਹੋਵੇਗਾ। ਉਥੇ ਹੀ ਅਗਲਾ ਹੁਕਮ ਜਾਰੀ ਹੋਣ ਤੱਕ ਕਲਾਸਾਂ ਨਿਰਧਾਰਤ ਸ਼ਡਿਊਲ ਅਨੁਸਾਰ ਚੱਲਣਗੀਆਂ
ਛੱਤੀਸਗੜ੍ਹ
ਛੱਤੀਸਗੜ੍ਹ ਵਿਚ ਕਹਿਰ ਦੀ ਗਰਮੀ ਕਾਰਨ ਹਰ ਕੋਈ ਪ੍ਰੇਸ਼ਾਨ ਹੈ। ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਰਾਜ ਸਰਕਾਰ ਨੇ ਵੀ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਛੱਤੀਸਗੜ੍ਹ ਦੇ ਸਾਰੇ ਸਕੂਲਾਂ ਵਿੱਚ 22 ਅਪ੍ਰੈਲ ਤੋਂ 15 ਜੂਨ 2024 ਤੱਕ ਗਰਮੀਆਂ ਦੀਆਂ ਛੁੱਟੀਆਂ ਹੋਣਗੀਆਂ। ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ 1 ਮਈ ਤੋਂ 15 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਜਾਂਦਾ ਸੀ। ਹੁਣ ਇਸ ਵਿੱਚ ਅੰਸ਼ਕ ਬਦਲਾਅ ਕਰਕੇ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ।
ਮਹਾਰਾਸ਼ਟਰ
ਮਹਾਰਾਸ਼ਟਰ ਸਰਕਾਰ ਨਾਲ ਸਬੰਧਤ ਸਾਰੇ ਪ੍ਰਾਇਮਰੀ, ਮਿਡਲ ਅਤੇ ਹਾਇਰ ਸੈਕੰਡਰੀ ਸਕੂਲਾਂ ਵਿੱਚ 18 ਅਪ੍ਰੈਲ, 2024 ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋ ਗਈਆਂ ਹਨ। ਵਿਦਰਭ ਵਿੱਚ ਸਕੂਲ 30 ਜੂਨ, 2024 ਨੂੰ ਖੁੱਲ੍ਹਣਗੇ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ 15 ਜੂਨ 2024 ਤੋਂ ਸਕੂਲ ਖੋਲ੍ਹੇ ਜਾਣਗੇ।
ਹਰਿਆਣਾ
ਹਰਿਆਣਾ ਸਿੱਖਿਆ ਵਿਭਾਗ ਨੇ ਵਧਦੀ ਗਰਮੀ ਦੇ ਮੱਦੇਨਜ਼ਰ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਲਈ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਵਿਭਾਗ ਨੇ ਹਦਾਇਤ ਕੀਤੀ ਹੈ ਕਿ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਧੁੱਪ ’ਚ ਨਾ ਬੈਠਣ ਦਿੱਤਾ ਜਾਵੇ। ਇਸ ਦੇ ਨਾਲ ਹੀ ਕੋਈ ਵੀ ਪ੍ਰੋਗਰਾਮ ਨਾ ਰੱਖਿਆ ਜਾਵੇ ਅਤੇ ਹਰੇਕ ਘੰਟੇ ਬਾਅਦ ਬੱਚਿਆਂ ਨੂੰ ਪਾਣੀ ਪੀਣ ਦਾ ਸਮਾਂ ਦੇਣ ਵਾਸਤੇ ਘੰਟੀ ਵਜਾਈ ਜਾਵੇ। ਜੇਕਰ ਕਿਸੇ ਸਕੂਲ ਵਿਚ ਹੁਕਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

ਪੰਜਾਬ
ਪੰਜਾਬ ਦੀ ਗੱਲ ਕਰੀਏ ਤਾਂ ਇਥੇ ਆਮ ਕਰਕੇ ਮਈ ਦੇ ਅਖੀਰ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਨੇ ਪਿਛਲੇ ਸਾਲ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਾਲ 1 ਜੂਨ 2023 ਤੋਂ 2 ਜੁਲਾਈ 2023 ਤੱਕ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਸਨ। ਹਾਲਾਂਕਿ ਇਸ ਵਾਰ ਅਪ੍ਰੈਲ ਵਿਚ ਹੀ ਗਰਮੀ ਨੇ ਵੱਟ ਕੱਢ ਦਿੱਤੇ ਹਨ ਅਤੇ ਮਈ ਇਸ ਤੋਂ ਵੀ ਵੱਧ ਤਪਨ ਵਾਲਾ ਹੈ। ਇਸ ਲਈ ਪੰਜਾਬ ਵਿਚ 23 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਜਾ ਸਕਦਾ ਹੈ।http://PUBLICNEWSUPDATE.COM
Muchas gracias. ?Como puedo iniciar sesion?