ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਤੋਂ ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਪਾਰਟੀ ਤੋਂ ਅਸਤੀਫ਼ਾ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸੁਆਗਤ ਕੀਤਾ ਹੈ।
ਜ਼ਿਕਰ ਕਰ ਦਈਏ ਕਿ ਡਾ. ਰਾਜ ਕੁਮਾਰ ਚੱਬੇਵਾਲ ਦੁਆਬੇ ਦੀ ਦਲਿਤ ਵੋਟ ਬੈਂਕ ਦਾ ਇੱਕ ਵੱਡਾ ਚਿਹਰਾ ਹਨ। ਮੌਜੂਦਾ ਸਮੇਂ ਰਾਜ ਕੁਮਾਰ ਚੱਬੇਵਾਲ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਡਿਪਟੀ ਲੀਡਰ ਵੀ ਹਨ। ਇਸ ਦੌਰਾਨ ਕਾਂਗਰਸ ਲਈ ਇਹ ਵੱਡਾ ਝਟਕਾ ਸਾਬਤ ਹੋ ਸਕਦਾ ਹੈ। ਡਾ. ਰਾਜ ਕੁਮਾਰ ਚੱਬੇਵਾਲ ਨੂੰ ਆਮ ਆਦਮੀ ਪਾਰਟੀ ਹੁਸ਼ਿਆਰਪੁਰ ਤੋਂ ਲੋਕ ਸਭਾ ਟਿਕਟ ਦੇ ਸਕਦੀ ਹੈ। ਇਸ ਤੋਂ ਪਹਿਲਾ ਰਾਜ ਕੁਮਾਰ ਚੱਬੇਵਾਲ 2019 ਦੀਆਂ ਲੋਕ ਸਭਾ ਚੋਣਾਂ ਹੁਸ਼ਿਆਰਪੁਰ ਤੋਂ ਲੜੇ ਸਨ ਪਰ ਬੀਜੇਪੀ ਦੇ ਉਮੀਦਵਾਰ ਰਹੇ ਸੋਮ ਪ੍ਰਕਾਸ਼ ਨੇ ਉਹਨਾਂ ਨੁੰ ਹਰਾ ਦਿੱਤਾ ਸੀ। http://PUBLICNEWSUPDATE.COM